੪੫੦
ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥ ੨ ॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥ ੩ ॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥ ੪ ॥ ੧੦ ॥ ੧੭ ॥ ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥ ੧ ॥ ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥ ੨ ॥ ਤੁੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ ਜਿਨੑ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥ ੩ ॥ ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥ ੪ ॥ ੧੧ ॥ ੧੮ ॥ ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥ ੧ ॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀਂ. ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨੑ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥ ੨ ॥ ਗੁਰਸਿਖਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥