੪੫੧
ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥ ੩ ॥ ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨਾੑ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥ ੪ ॥ ੧੨ ॥ ੧੯ ॥ ਆਸਾ ਮਹਲਾ ੪ ॥ ਜਿਨਾੑ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥ ੧ ॥ ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨੀੑ ਸਤਿਗੁਰੁ ਪਿਆਰਾ ਸੇਵਿਆ ਤਿਨਾੑ ਸੁਖੁ ਸਦ ਹੋਈ ॥ ਜਿਨਾੑ ਨਾਨਕੁ ਸਤਿਗੁਰੁ ਭੇਟਿਆ ਤਿਨਾੑ ਮਿਲਿਆ ਹਰਿ ਸੋਈ ॥ ੨ ॥ ਜਿਨਾੑ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ ਰਾਜੇ ॥ ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥ ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥ ੩ ॥ ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ ਹਰਣਾਖਸ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥ ੪ ॥ ੧੩ ॥ ੨੦ ॥

ਆਸਾ ਮਹਲਾ ੪ ਛੰਤ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥ ੧ ॥ ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥