੪੫੨
ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥ ੨ ॥ ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥ ੩ ॥ ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥ ੪ ॥ ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥ ੫ ॥ ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥ ੬ ॥ ੧੪ ॥ ੨੧ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥
ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥ ੧ ॥ ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਞੀ ਆਪੁ ਮਾਞੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥ ੨ ॥ ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥