੪੫੩
ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥ ੩ ॥ ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥ ੪ ॥ ੧ ॥ ਆਸਾ ਮਹਲਾ ੫ ॥ ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥ ੧ ॥ ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ ਵਡਭਾਗੀ ਸਤ ਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥ ੨ ॥ ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ਗੁਰ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥ ੩ ॥ ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥ ੪ ॥ ੨ ॥

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥