੪੫੪
ਸੰਤ ਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥ ੧ ॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਮੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥ ੨ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥ ੩ ॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥ ੪ ॥ ੧ ॥ ੩ ॥

ਆਸਾ ਮਹਲਾ ੫ ਛੰਤ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥ ੧ ॥ ਛੰਤੁ ॥ ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧ ਸੰਗਿ ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥