੪੫੫
ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥ ੧ ॥ ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥ ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੁੰਨੇ ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥ ੨ ॥ ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥ ੩ ॥ ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥ ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥ ੪ ॥ ੧ ॥ ੪ ॥ ਆਸਾ ਮਹਲਾ ੫ ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥ ੧ ॥ ਛੰਤ ॥ ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧ ਸੰਗਤਿ ਹੋਇ ਗਤੇ ॥ ੧ ॥ ਕੋਟਿ ਬਿਸਨ ਅਬਤਾਰ ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥