੪੫੭
ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਤਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ੪ ॥ ੩ ॥ ੬ ॥ ਆਸਾ ਮਹਲਾ ੫ ॥ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥ ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥ ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥ ੧ ॥ ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥ ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥ ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥ ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥ ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥ ੨ ॥ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥ ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ੩ ॥ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ਤਾ ਕੀ ਪੂਰਨ ਆਸ ਜਿਨੑ ਸਾਧ ਸੰਗੁ ਪਾਇਆ ॥ ਸਾਧ ਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ੪ ॥ ੪ ॥ ੭ ॥ ਆਸਾ ਮਹਲਾ ੫ ॥ ਸਲੋਕੁ ॥ ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥ ੧ ॥ ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮੑ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥