੪੫੯
ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥ ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥ ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛੁ ਪੁੰਨੀ ਕੁਲ ਸੰਬੂਹਾ ਸਭਿ ਤਰੇ ॥ ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥ ੪ ॥ ੬ ॥ ੯ ॥

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥ ੧ ॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥ ੧ ॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥ ੨ ॥ ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥ ੩ ॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥ ੪ ॥ ੧ ॥ ੧੦ ॥ ਆਸਾ ਮਹਲਾ ੫ ॥ ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੰਨੜੀਆ ਕਿਤੁ ਕੂੜਿ ਲੋਭਾਇਆ ॥ ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥