੪੬੦
ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥ ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥ ੧ ॥ ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥ ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥ ੨ ॥ ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥ ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥ ੩ ॥ ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥ ਸਾਧ ਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥ ੪ ॥ ੨ ॥ ੧੧ ॥ ਆਸਾ ਮਹਲਾ ੫ ॥ ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਮਾਹੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥ ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥ ੧ ॥ ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧ ਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥ ੨ ॥ ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥ ਧਰਮ ਧੀਰਜ ਸਹਜ ਸੁਖੀਏ ਸਾਧ ਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥ ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥