੪੬੧
ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥ ੩ ॥ ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥ ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥ ਸੰਸਾਰ ਸਾਗਰੁ ਨਹ ਵਿਆਪੈ ਅਮਿਓ ਹਰਿ ਰਸੁ ਚਾਖਿਆ ॥ ਸਾਧ ਸੰਗੇ ਨਾਮ ਰੰਗੇ ਰਣੁਜੀਤਿ ਵਡਾ ਅਖਾੜਾ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥ ੪ ॥ ੩ ॥ ੧੨ ॥ ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧ ਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥ ੧ ॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧ ਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥ ੨ ॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨੀੑ ਤਰਿਆ ਜਿਨੀੑ ਏਕ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥ ੩ ॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥ ੪ ॥ ੪ ॥ ੧੩ ॥

ਆਸਾ ਮਹਲਾ ੫ ਛੰਤ ਘਰੁ ੮ ੴ ਸਤਿਗੁਰ ਪ੍ਰਸਾਦਿ ॥
ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੈ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥ ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਚੋਰ ਹੇ ਦਿਨਕਰੋ ਅਨਦਿਨੁ ਖਾਤ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥