੪੬੩
ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥ ੧ ॥ ਮਹਲਾ ੨ ॥ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥ ੨ ॥ ਮਃ ੧ ॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹੁ ॥ ੩ ॥ ਆਪੀਨੈੑ ਆਪੁ ਸਾਜਿਓ ਆਪੀਨੈੑ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ ਆਪਿ ਤੁੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ ਕਰ ਆਸਣੁ ਡਿਠੋ ਚਾਉ ॥ ੧ ॥ ਸਲੋਕ ਮਃ ੧ ॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੇ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥ ੧ ॥ ਮਃ ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥ ੨ ॥ ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨਾੑ ਹੁਕਮਿ ਸਮਾਇ ਲਏ ਇਕਨਾੑ ਹੁਕਮੇ ਕਰੇ ਵਿਣਾਸੁ ॥ ਇਕਨਾੑ ਭਾਣੈ ਕਢਿ ਲਏ ਇਕਨਾੑ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥ ੩ ॥ ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲੈੑ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥ ੨ ॥ ਸਲੋਕ ਮਃ ੧ ॥ ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥