੪੬੪
ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥ ੧ ॥ ਮਃ ੧ ॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨੑਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥ ੨ ॥ ਪਉੜੀ ॥ ਆਪੀਨੈੑ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥ ੩ ॥ ਸਲੋਕ ਮਃ ੧ ॥ ਭੈ ਵਿਚਿ ਵਹੈ ਸਦ ਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰ ਸਚੁ ਏਕੁ ॥ ੧ ॥ ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਾਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥