੪੬੫
ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥ ੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰ ਮਿਲਿਐ ਸਚੁ ਪਾਇਆ ਜਿਨੀੑ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥ ੪ ॥ ਸਲੋਕ ਮਃ ੧ ॥ ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੂਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥ ੧ ॥ ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨਿੑ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨੑ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨਾੑ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨੑ ਮਨਿ ਭਉ ਤਿਨਾੑ ਮਨਿ ਭਾਉ ॥ ੨ ॥ ਪਉੜੀ ॥ ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥ ੫ ॥ ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੰਨਿ ਧਿਆਵਨਿੑ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥