੪੬੭
ਜਿਨੀੑ ਸਚੋ ਸਚੁ ਧਿਆਇਆ ॥ ਓਨੀੑ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ਓਨੀੑ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥ ਵਡਿਆਈ ਵਡਾ ਪਾਇਆ ॥ ੭ ॥ ਸਲੋਕ ਮਃ ੧ ॥ ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥ ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥ ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥ ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥ ੧ ॥ ਮਃ ੧ ॥ ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ ਸਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥ ੨ ॥ ਪਉੜੀ ॥ ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥ ਜਿਸੁ ਤੁੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੀੑ ਸਚੁ ਕਮਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑ ਕੈ ਹਿਰਦੈ ਸਚੁ ਵਸਾਇਆ ॥ ਮੂਰਖ ਸਚੁ ਨ ਜਾਣਣੀੑ ਮਨਮੁਖੀ ਜਨਮੁ ਗਵਾਇਆ ॥ ਵਿਚਿ ਦੁਨੀਐ ਕਾਹੇ ਆਇਆ ॥ ੮ ॥ ਸਲੋਕੁ ਮਃ ੧ ॥ ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਅਹਿ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥ ੧ ॥ ਮਃ ੧ ॥ ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥