੪੬੮
ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥ ੨ ॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੀੑ ਧਾਵਦੇ ॥ ਇਕਿ ਮੂਲੁ ਨ ਬੁਝਨਿੑ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨੑ ਮੰਗਾ ਜਿ ਤੁਝੈ ਧਿਆਇਦੇ ॥ ੯ ॥ ਸਲੋਕੁ ਮਃ ੧ ॥ ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨੑਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥ ੧ ॥ ਮਃ ੧ ॥ ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ ਕੂੜੁ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥ ੨ ॥ ਪਉੜੀ ॥ ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥ ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨਾੑ ਦੀ ਪਾਈਐ ॥ ਮਤਿ ਥੋੜੀ ਸੇਵ ਗਵਾਈਐ ॥ ੧੦ ॥ ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥ ੧ ॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥