੪੭੦
ਵੀਚਾਰੀਐ ॥ ਮੁਹਿ ਚਲੈ ਸੁ ਅਗੈ ਮਾਰੀਐ ॥ ੧੨ ॥ ਸਲੋਕੁ ਮਃ ੧ ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਿਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥ ੧ ॥ ਮਃ ੧ ॥ ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥ ੨ ॥ ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੀੑ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥ ੧੩ ॥ ਸਲੋਕ ਮਃ ੧ ॥ ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥ ੧ ॥ ਮਃ ੧ ॥ ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਜੂਠ ਬਿਭੂਖਣ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥ ੨ ॥ ਪਉੜੀ ॥ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥