੪੭੧
ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥ ੧੪ ॥ ਸਲੋਕੁ ਮਃ ੧ ॥ ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥ ੧ ॥ ਮਃ ੧ ॥ ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮੑਣੁ ਵਟੇ ਆਇ ॥ ਕੁਹਿ ਬਕਰਾ ਰਿੰਨਿੑ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥ ੨ ॥ ਮਃ ੧ ॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥ ੩ ॥ ਮਃ ੧ ॥ ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਥੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ ਧਾਗੇ ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥ ਮਨਿ ਅੰਧਾ ਨਾਉ ਸੁਜਾਣੁ ॥ ੪ ॥ ਪਉੜੀ ॥ ਸਾਹਿਬੁ ਹੋਇ ਦਇਆਲ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਈਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥ ੧੫ ॥ ਸਲੋਕ ਮਃ ੧ ॥ ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥ ੧ ॥ ਮਃ ੧ ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ ਉਨਾੑ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥