੪੭੨
ਹਥਿ ਛੁਰੀ ਜਗਤ ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੇ ਨ ਜਾਣਾ ॥ ਦੇ ਕੇ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥ ੨ ॥ ਪਉੜੀ ॥ ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥ ੧੬ ॥ ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥ ੧ ॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥ ੨ ॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥ ੧੭ ॥ ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਅ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥ ੧ ॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥ ੨ ॥ ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨੀੑ ਗੁਰਮੁਖਿ ਬੁਝਿਆ ਤਿਨਾੑ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥