੪੭੩
ਸੂਤਕ ਨਾਹਿ ॥ ੩ ॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥ ੧੮ ॥ ਸਲੋਕੁ ਮਃ ੧ ॥ ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਨਿ ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥ ੧ ॥ ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਆ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥ ੨ ॥ ਪਉੜੀ ॥ ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥ ੧੯ ॥ ਸਲੋਕ ਮਃ ੧ ॥ ਨਾਨਕ ਫਿਕੈ ਬੋਲਿਐ ਤਨ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥ ੧ ॥ ਮਃ ੧ ॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨੑ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨੑ ਨੇਹੁ ਲਗਾ ਰਬ ਸੇਤੀ ਦੇਖਨੇੑ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮਾੑ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥ ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥