੪੭੪
ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥ ੨੦ ॥ ਸਲੋਕੁ ਮਹਲਾ ੨ ॥ ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥ ੧ ॥ ਮਹਲਾ ੨ ॥ ਸਲਾਮੁ ਜਬਾਬੁ ਦਿਵੈ ਕਰੇ ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥ ੨ ॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮਾੑਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥ ੨੧ ॥ ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਕਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥ ੧ ॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥ ੨ ॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥ ੩ ॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥ ੪ ॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥ ੫ ॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥ ੨੨ ॥ ਸਲੋਕੁ ਮਹਲਾ ੨ ॥ ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ ਤੁਠੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥