੪੭੫
ਜੋ ਮਿਲੈ ॥ ੧ ॥ ਮਹਲਾ ੨ ॥ ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥ ੨ ॥ ਪਉੜੀ ॥ ਨਾਨਕ ਅੰਤ ਨ ਜਾਪਨੀੑ ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ ਇਕਨਾੑ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥ ੨੩ ॥ ਸਲੋਕੁ ਮਃ ੧ ॥ ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ ਇਕਨੀੑ ਦੁਧੁ ਸਮਾਈਐ ਇਕਿ ਚੁਲੈੑ ਰਹਨਿੑ ਚੜੇ ॥ ਇਕਿ ਨਿਹਾਲੀ ਪੈ ਸਵਨਿੑ ਇਕਿ ਉਪਰਿ ਰਹਨਿ ਖੜੇ ॥ ਤਿਨਾੑ ਸਵਾਰੇ ਨਾਨਕਾ ਜਿਨੑ ਕਉ ਨਦਰਿ ਕਰੇ ॥ ੧ ॥ ਮਹਲਾ ੨ ॥ ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥ ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥ ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥ ੨ ॥ ਪਉੜੀ ॥ ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣ ਨ ਜਾਇ ॥ ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥ ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥ ਸੋ ਕਰੇ ਜਿ ਤਿਸੈ ਰਜਾਇ ॥ ੨੪ ॥ ੧ ॥ ਸੁਧੁ

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਆਸਾ ਬਾਣੀ ਭਗਤਾ ਕੀ ॥ ਕਬੀਰ ਜੀਊ ਨਾਮਦੇਉ ਜੀਉ ਰਵਿਦਾਸ ਜੀਉ ॥ ਆਸਾ ਸ੍ਰੀ ਕਬੀਰ ਜੀਉ ॥
ਗੁਰ ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥ ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥ ੧ ॥ ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥ ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥ ੧ ॥ ਰਹਾਉ ॥ ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥ ਆਪਾ ਪਦੁ ਨਿਰਬਾਣੁ ਨ ਚੀਨਿੑਆ ਇਨ ਬਿਧਿ ਅਭਿਉ ਨ ਚੂਕੇ ॥ ੨ ॥ ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥ ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥ ੩ ॥ ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥ ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥ ੪ ॥ ੧ ॥ ਆਸਾ ॥ ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨਾੑ ਜਪਮਾਲੀਆ ਲੋਟੇ ਹਥਿ ਨਿਬਗ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥