੪੭੬
ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥ ੧ ॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥ ੧ ॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲੇੑ ਸਾਰੇ ਮਾਣਸ ਖਾਵਹਿ ॥ ੨ ॥ ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥ ੩ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥ ੪ ॥ ੨ ॥ ਆਸਾ ॥ ਬਾਪਿ ਦਿਲਾਸਾ ਮੇਰੋ ਕੀਨਾੑ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨਾੑ ॥ ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥ ਆਗੈ ਗਇਆ ਨ ਬਾਜੀ ਹਾਰੀ ॥ ੧ ॥ ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥ ਪਹਿਰਿਓ ਨਹੀ ਦਗਲੀ ਲਗੈ ਨ ਪਾਲਾ ॥ ੧ ॥ ਰਹਾਉ ॥ ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥ ਪੰਚਾ ਤੇ ਮੇਰਾ ਸੰਗੁ ਚੁਕਾਇਆ ॥ ਪੰਚ ਮਾਰਿ ਪਾਵਾ ਤਲਿ ਦੀਨੇ ॥ ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥ ੨ ॥ ਪਿਤਾ ਹਮਾਰੋ ਵਡ ਗੋਸਾਈ ॥ ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥ ਜਗਤ ਪਿਤਾ ਮੇਰੈ ਮਨਿ ਭਾਇਆ ॥ ੩ ॥ ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥ ਏਕੈ ਠਾਹਰ ਦੁਹਾ ਬਸੇਰਾ ॥ ਕਹੁ ਕਬੀਰ ਜਨਿ ਏਕੋ ਬੂਝਿਆ ॥ ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥ ੪ ॥ ੩ ॥ ਆਸਾ ॥ ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥ ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥ ੧ ॥ ਨਕਟੀ ਕੋ ਠਨਗਨੁ ਬਾਡਾ ਡੂੰ ॥ ਕਿਨਹਿ ਬਿਬੇਕੀ ਕਾਟੀ ਤੁੰ ॥ ੧ ॥ ਰਹਾਉ ॥ ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥ ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥ ੨ ॥ ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥ ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥ ੩ ॥ ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥ ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥ ੪ ॥ ੪ ॥ ਆਸਾ ॥ ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥ ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥ ੧ ॥ ਤਾ ਤੇ ਸੇਵੀਅਲੇ ਰਾਮਨਾ ॥ ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥ ੧ ॥ ਰਹਾਉ ॥ ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥ ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥ ੨ ॥ ਰਾਜ ਭੋਗ ਅਰੁ ਛਤ੍ਰ ਸਿੰਘਾਸਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥