੪੭੭
ਬਹੁ ਸੁੰਦਰਿ ਰਮਨਾ ॥ ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥ ੩ ॥ ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥ ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥ ੪ ॥ ੫ ॥ ਆਸਾ ॥ ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥ ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥ ੧ ॥ ਰਾਜਾ ਰਾਮ ਕਕਰੀਆ ਬਰੇ ਪਕਾਏ ॥ ਕਿਨੈ ਬੂਝਨਹਾਰੈ ਖਾਏ ॥ ੧ ॥ ਰਹਾਉ ॥ ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥ ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥ ੨ ॥ ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥ ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥ ੩ ॥ ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥ ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥ ੪ ॥ ੬ ॥ ਆਸਾ ॥ ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥ ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥ ੧ ॥ ਐਸਾ ਜੋਗੀ ਨਉ ਨਿਧਿ ਪਾਵੈ ॥ ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥ ੧ ॥ ਰਹਾਉ ॥ ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥ ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥ ੨ ॥ ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥ ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥ ੩ ॥ ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡ ਪਰਾਨਾ ॥ ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥ ੪ ॥ ੭ ॥ ਆਸਾ ॥ ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥ ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥ ੧ ॥ ਕਾਜੀ ਤੈ ਕਵਨ ਕਤੇਬ ਬਖਾਨੀ ॥ ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥ ੧ ॥ ਰਹਾਉ ॥ ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥ ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥ ੨ ॥ ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥ ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥ ੩ ॥ ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥ ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿ ਹਾਰੀ ॥ ੪ ॥ ੮ ॥ ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥ ੧ ॥ ਰੇ ਬਉਰੇ ਤੁਹਿ ਘਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥