੪੭੮
ਨ ਰਾਖੈ ਕੋਈ ॥ ਤੁੰ ਰਾਮ ਨਾਮੁ ਜਪਿ ਸੋਈ ॥ ੧ ॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਡਹੁ ਕਾਢਹੁ ਹੋਈ ॥ ੨ ॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥ ੩ ॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥ ੪ ॥ ੯ ॥ ਦੁਤੁਕੇ

ੴ ਸਤਿਗੁਰ ਪ੍ਰਸਾਦਿ ॥ ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥
ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥ ੧ ॥ ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥ ੧ ॥ ਰਹਾਉ ॥ ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥ ੨ ॥ ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥ ੩ ॥ ਕਹੁ ਕਬੀਰ ਨਦਰਿ ਕਰੇ ਜੇ ਮੀਂ.ਰਾ ਰਾਮ ਨਾਮ ਲਗਿ ਉਤਰੇ ਤੀਰਾ ॥ ੪ ॥ ੧ ॥ ੧੦ ॥ ਆਸਾ ॥ ਬਾਤੀ ਸੂਕੀ ਤੇਲ ਨਿਖੂਟਾ ॥ ਮੰਦਲੁ ਨ ਬਾਜੈ ਨਟੁ ਪੈ ਸੂਤਾ ॥ ੧ ॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥ ੧ ॥ ਰਹਾਉ ॥ ਟੂਟੀ ਤੰਤ ਨ ਬਜੈ ਰਬਾਬੁ ॥ ਭੂਲਿ ਬਿਗਾਰਿਓ ਅਪਨਾ ਕਾਜੁ ॥ ੨ ॥ ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥ ੩ ॥ ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥ ੪ ॥ ੨ ॥ ੧੧ ॥ ਆਸਾ ॥ ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥ ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥ ੧ ॥ ਰਹਾਉ ॥ ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥ ੨ ॥ ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥ ੩ ॥ ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥ ੪ ॥ ੩ ॥ ੧੨ ॥ ਆਸਾ ॥ ਹਜ ਹਮਾਰੀ ਗੋਮਤੀ ਤੀਰ ॥ ਜਹਾ ਬਸਹਿ ਪੀਤੰਬਰ ਪੀਰ ॥ ੧ ॥ ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥ ੧ ॥ ਰਹਾਉ ॥ ਨਾਰਦ ਸਾਰਦ ਕਰਹਿ ਖਵਾਸੀ ॥ ਪਾਸਿ ਬੈਠੀ ਬੀਬੀ ਕਵਲਾ ਦਾਸੀ ॥ ੨ ॥ ਕੰਠੈ ਮਾਲਾ ਜਿਹਵਾ ਰਾਮੁ ॥ ਸਹੰਸ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥