੪੭੯
ਲੈ ਲੈ ਕਰਉ ਸਲਾਮੁ ॥ ੩ ॥ ਕਹਤ ਕਬੀਰ ਰਾਮ ਗੁਨ ਗਾਵਉ ॥ ਹਿੰਦੂ ਤੁਰਕ ਦੋਊ ਸਮਜਾਵਉ ॥ ੪ ॥ ੪ ॥ ੧੩ ॥

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥
ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥ ੧ ॥ ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥ ੧ ॥ ਰਹਾਉ ॥ ਬ੍ਰਹਮ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ ਤਿਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥ ੨ ॥ ਪਾਖਾਨ ਗਢਿ ਕੈ ਮੂਰਤਿ ਕੀਨੀੑ ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥ ੩ ॥ ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥ ੪ ॥ ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥ ੫ ॥ ੧ ॥ ੧੪ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥ ੧ ॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁੰਜ ਬਲਇਓ ॥ ੧ ॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹੁ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥ ੨ ॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥ ੩ ॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਅਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥ ੪ ॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥ ੫ ॥ ੨ ॥ ੧੫ ॥ ਆਸਾ ॥ ਕਾਹੂ ਦੀਨੇੑ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥ ੧ ॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥ ੧ ॥ ਰਹਾਉ ॥ ਕੁਮਾੑਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਪਿ ਲਗਾਈ ॥ ੨ ॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥ ੩ ॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥