੪੮੦
ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥ ੪ ॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥ ੫ ॥ ੩ ॥ ੧੬ ॥ ਆਸਾ ॥ ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥ ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥ ੧ ॥ ਕਾਜੀ ਬੋਲਿਆ ਬਨਿ ਨਹੀ ਆਵੈ ॥ ੧ ॥ ਰਹਾਉ ॥ ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥ ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥ ੨ ॥ ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥ ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥ ੩ ॥ ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥ ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥ ੪ ॥ ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥ ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥ ੫ ॥ ੪ ॥ ੧੭ ॥ ਆਸਾ ॥ ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥ ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥ ੧ ॥ ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥ ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥ ੧ ॥ ਰਹਾਉ ॥ ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨਾੑ ॥ ਸਾਖੀ ਸਬਦੁ ਸੂਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨਾੑ ॥ ੨ ॥ ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥ ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥ ੩ ॥ ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥ ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁਧਰਿ ਰਮਤੇ ॥ ੪ ॥ ਮਿਰਤਕ ਭਏ ਦਸੈ ਬੰਦ ਛੂਟੈ ਮਿਤ੍ਰ ਭਾਈ ਸਭ ਛੋਰੇ ॥ ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥ ੫ ॥ ੫ ॥ ੧੮ ॥ ਆਸਾ ਇਕਤੁਕੇ ੪ ॥ ਸਰਪਨੀ ਤੇ ਊਪਰਿ ਨਹੀ ਬਲੀਆ ॥ ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥ ੧ ॥ ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥ ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥ ੧ ॥ ਰਹਾਉ ॥ ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥ ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥ ੨ ॥ ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥ ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥ ੩ ॥ ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥ ਬਲੁ ਅਬਲੁ ਕਿਆ ਇਸ ਤੇ ਹੋਈ ॥ ੪ ॥ ਇਹ ਬਸਤੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥