੪੮੧
ਤਾ ਬਸਤ ਸਰੀਰਾ ॥ ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥ ੫ ॥ ੬ ॥ ੧੯ ॥ ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥ ੧ ॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥ ੧ ॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥ ੨ ॥ ਸਤ ਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥ ੩ ॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੂਰਿ ਲਿਖਿਆ ਸੁ ਕਰਮ ਕਮਾਇਆ ॥ ੪ ॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥ ੫ ॥ ੭ ॥ ੨੦ ॥ ਆਸਾ ॥ ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥ ੧ ॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥ ੧ ॥ ਰਹਾਉ ॥ ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰ ਦੀਆ ਨ ਬਾਤੀ ॥ ੨ ॥ ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥ ੩ ॥ ਗੁਰਮਤਿ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥ ੪ ॥ ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥ ੫ ॥ ੮ ॥ ੨੧ ॥ ਆਸਾ ॥ ਪਹਿਲਾ ਪੂਤੁ ਪਿਛੈਰੀ ਮਾਈ ॥ ਗੁਰੁ ਲਾਗੋ ਚੇਲੇ ਕੀ ਪਾਈ ॥ ੧ ॥ ਏਕੁ ਅਚੰਭਉ ਸੁਨਹੁ ਤੁਮੑ ਭਾਈ ॥ ਦੇਖਤ ਸਿੰਘੁ ਚਰਾਵਤ ਗਾਈ ॥ ੧ ॥ ਰਹਾਉ ॥ ਜਲ ਕੀ ਮਛੁਲੀ ਤਰਵਰਿ ਬਿਆਈ ॥ ਦੇਖਤ ਕੁਤਰਾ ਲੈ ਗਈ ਬਿਲਾਈ ॥ ੨ ॥ ਤਲੈ ਰੇ ਬੈਸਾ ਊਪਰਿ ਸੂਲਾ ॥ ਤਿਸ ਕੈ ਪੇਡਿ ਲਗੇ ਫਲ ਫੂਲਾ ॥ ੩ ॥ ਘੋਰੈ ਚਰਿ ਭੈਸ ਚਰਾਵਨ ਜਾਈ ॥ ਬਾਹਰਿ ਬੈਲੁ ਗੋਨਿ ਘਰਿ ਆਈ ॥ ੪ ॥ ਕਹਤ ਕਬੀਰ ਜੁ ਇਸ ਪਦ ਬੂਝੈ ॥ ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥ ੫ ॥ ੯ ॥ ੨੨ ॥ ਬਾਈਸ ਚਉਪਦੇ ਤਥਾ ਪੰਚਪਦੇ ॥

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥ ੧ ॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥ ੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥ ੨ ॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥