੪੮੨
ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥ ੩ ॥ ੧ ॥ ੨੩ ॥ ਆਸਾ ॥ ਤਨੁ ਰੈਨੀ ਮਨੁ ਪੁਨਰਪਿ ਕਰਿ ਹਉ ਪਾਚਉ ਤਤ ਬਰਾਤੀ ॥ ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥ ੧ ॥ ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥ ੧ ॥ ਰਹਾਉ ॥ ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥ ੨ ॥ ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥ ੩ ॥ ੨ ॥ ੨੪ ॥ ਆਸਾ ॥ ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧ ॥ ਮੇਰੀ ਮਤਿ ਬਉਰੀ ਮੈ ਰਾਮ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥ ੧ ॥ ਰਹਾਉ ॥ ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥ ੨ ॥ ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਟ ਸੁਖੁ ਪਾਇਆ ॥ ੩ ॥ ੩ ॥ ੨੫ ॥ ਆਸਾ ॥ ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥ ਤੁਮੑ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੈ ॥ ੧ ॥ ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥ ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥ ੧ ॥ ਰਹਾਉ ॥ ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥ ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥ ੨ ॥ ਤੁੰ ਬਾਮੑਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥ ਤੁਮੑ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥ ੩ ॥ ੪ ॥ ੨੬ ॥ ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥ ੧ ॥ ਬਾਬਾ ਮਾਇਆ ਮੋਹ ਹਿਤੁ ਕੀਨੑ ॥ ਜਿਨਿ ਗਿਆਨੁ ਰਤਨੁ ਹਿਰਿ ਲੀਨੑ ॥ ੧ ॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥ ੨ ॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥ ੩ ॥ ੫ ॥ ੨੭ ॥ ਆਸਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥