੪੮੩
ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥ ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥ ੧ ॥ ਅਬ ਮੋਹਿ ਨਾਚਨੋ ਨ ਆਵੈ ॥ ਮੇਰਾ ਮਨੁ ਮੰਦਰੀਆ ਨ ਬਜਾਵੈ ॥ ੧ ॥ ਰਹਾਉ ॥ ਕਾਮੁ ਕ੍ਰੋਧੁ ਮਾਇਆ ਲੈ ਜਾਰੀ ਤ੍ਰਿਸਨਾ ਗਾਗਰਿ ਫੂਟੀ ॥ ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥ ੨ ॥ ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥ ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥ ੩ ॥ ੬ ॥ ੨੮ ॥ ਆਸਾ ॥ ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥ ੧ ॥ ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥ ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥ ੧ ॥ ਰਹਾਉ ॥ ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥ ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥ ੨ ॥ ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥ ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥ ੩ ॥ ੭ ॥ ੨੯ ॥ ਆਸਾ ॥ ਤਿਪਦਾ ॥ ਇਕਤੁਕਾ ॥ ਕੀਓ ਸਿੰਗਾਰੁ ਮਿਲਨ ਕੇ ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥ ੧ ॥ ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ ਰਾਮ ਬਡੇ ਮੈ ਤਨਕ ਲਹੁਰੀਆ ॥ ੧ ॥ ਰਹਾਉ ॥ ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ ਮਿਲਨੁ ਦੁਹੇਰਾ ॥ ੨ ॥ ਧੰਨਿ ਸੁਹਾਗਨਿ ਜੋ ਪੀਅ ਭਾਵੈ ॥ ਕਹਿ ਕਬੀਰ ਫਿਰਿ ਜਨਮਿ ਨ ਆਵੈ ॥ ੩ ॥ ੮ ॥ ੩੦ ॥

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥ ੧ ॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥ ੧ ॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥ ੨ ॥ ੧ ॥ ੩੧ ॥ ਆਸਾ ॥ ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥ ਅਬ ਕੀ ਸਰੂਪਿ ਸੁਕਾਨਿ ਸੁਲਖਨੀ ਸਹਜੇ ਉਦਰਿ ਧਰੀ ॥ ੧ ॥ ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥ ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥ ੧ ॥ ਰਹਾਉ ॥ ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥