੪੮੪
ਟਰਿਓ ॥ ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰ ਧਰਿਓ ॥ ੨ ॥ ੨ ॥ ੩੨ ॥ ਆਸਾ ॥ ਮੇਰੀ ਬਹੁਰੀਆ ਕੋ ਧਨੀਆ ਨਾਉ ॥ ਲੇ ਰਾਖਿਓ ਰਾਮ ਜਨੀਆ ਨਾਉ ॥ ੧ ॥ ਇਨੑ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥ ਬਿਟਵਹਿ ਰਾਮ ਰਮਊਆ ਲਾਵਾ ॥ ੧ ॥ ਰਹਾਉ ॥ ਕਹਤੁ ਕਬੀਰ ਸੁਨਹੁ ਮੇਰੀ ਮਾਈ ॥ ਇਨੑ ਮੁੰਡੀਅਨ ਮੇਰੀ ਜਾਤਿ ਗਵਾਈ ॥ ੨ ॥ ੩ ॥ ੩੩ ॥ ਆਸਾ ॥ ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥ ਅੰਤ ਕੀ ਬਾਰ ਲਹੈਗੀ ਨ ਆਢੈ ॥ ੧ ॥ ਰਹਾਉ ॥ ਘੂੰਘਟੁ ਕਾਢਿ ਗਈ ਤੇਰੀ ਆਗੈ ॥ ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥ ੧ ॥ ਘੂੰਘਟ ਕਾਢੇ ਕੀ ਇਹੈ ਬਡਾਈ ॥ ਦਿਨ ਦਸ ਪਾਂਚ ਬਹੂ ਭਲੇ ਆਈ ॥ ੨ ॥ ਘੂੰਘਟੁ ਤੇਰੋ ਤਉ ਪਰਿ ਸਾਚੈ ॥ ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥ ੩ ॥ ਕਹਤ ਕਬੀਰ ਬਹੂ ਤਬ ਜੀਤੈ ॥ ਹਰਿ ਗੁਨ ਗਾਵਤ ਜਨਮੁ ਬਿਤੀਤੈ ॥ ੪ ॥ ੧ ॥ ੩੪ ॥ ਆਸਾ ॥ ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥ ੧ ॥ ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥ ੧ ॥ ਰਹਾਉ ॥ ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥ ੨ ॥ ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥ ੩ ॥ ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥ ੪ ॥ ੨ ॥ ੩੫ ॥ ਆਸਾ ॥ ਕੋਰੀ ਕੋ ਕਾਹੂ ਮਰਨੁ ਨ ਜਾਨਾਂ ॥ ਸਭੁ ਜਗੁ ਆਨਿ ਤਨਾਇਓ ਤਾਨਾਂ ॥ ੧ ॥ ਰਹਾਉ ॥ ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥ ਤਬ ਇਤਨਕੁ ਪਸਰਿਓ ਤਾਨਾਂ ॥ ੧ ॥ ਧਰਨਿ ਅਕਾਸ ਕੀ ਕਰਗਹ ਬਨਾਈ ॥ ਚੰਦੁ ਸੂਰਜੁ ਦੁਇ ਸਾਥ ਚਲਾਈ ॥ ੨ ॥ ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥ ਜੋਲਾਹੇ ਘਰੁ ਅਪਨਾ ਚੀਨਾਂੑ ਘਟ ਹੀ ਰਾਮੁ ਪਛਾਨਾਂ ॥ ੩ ॥ ਕਹਤੁ ਕਬੀਰੁ ਕਾਰਗਹ ਤੋਰੀ ॥ ਸੂਤੈ ਸੂਤ ਮਿਲਾਏ ਕੋਰੀ ॥ ੪ ॥ ੩ ॥ ੩੬ ॥ ਆਸਾ ॥ ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥ ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥ ੧ ॥ ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥ ੧ ॥ ਰਹਾਉ ॥ ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥ ੨ ॥ ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥ ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਨੈਨ ਤਰਾਈ ॥ ੩ ॥ ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥