੪੮੫
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥ ੪ ॥ ੪ ॥ ੩੭ ॥

ੴ ਸਤਿਗੁਰ ਪ੍ਰਸਾਦਿ ॥ ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ ॥
ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥ ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥ ੧ ॥ ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੁੰਦ ਬਿਨੁ ਨਹੀ ਕੋਈ ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥ ੧ ॥ ਰਹਾਉ ॥ ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ ਇਹੁ ਪਰਪੰਚ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥ ੨ ॥ ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥ ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥ ੩ ॥ ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥ ੪ ॥ ੧ ॥ ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥ ੧ ॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥ ੧ ॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੇ ਭਵਰਹ ਬੀਠਲ ਭੈਲਾ ਕਾਇ ਕਰਉ ॥ ੨ ॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥ ੩ ॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥ ੪ ॥ ੨ ॥ ਆਸਾ ॥ ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ ਮਪਿ ਮਪਿ ਕਾਟਉ ਜਮ ਕੀ ਫਾਸੀ ॥ ੧ ॥ ਕਹਾ ਕਰਉ ਜਾਤੀ ਕਹ ਕਰਉ ਪਾਤੀ ॥ ਰਾਮ ਕੋ ਨਾਮੁ ਜਪਉ ਦਿਨ ਰਾਤੀ ॥ ੧ ॥ ਰਹਾਉ ॥ ਰਾਂਗਨਿ ਰਾਂਗਉ ਸੀਵਨਿ ਸੀਵਉ ॥ ਰਾਮ ਨਾਮ ਬਿਨੁ ਘਰੀਅ ਨ ਜੀਵਉ ॥ ੨ ॥ ਭਗਤਿ ਕਰਉ ਹਰਿ ਕੇ ਗੁਨ ਗਾਵਉ ॥ ਆਠ ਪਹਰ ਅਪਨਾ ਖਸਮ ਧਿਆਵਉ ॥ ੩ ॥ ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥ ਨਾਮੇ ਕਾ ਚਿਤ ਹਰਿ ਸਉ ਲਾਗਾ ॥ ੪ ॥ ੩ ॥ ਆਸਾ ॥ ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥ ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥ ੧ ॥ ਕਾਹੇ ਕਉ ਕੀਜੈ ਧਿਆਨੁ ਜਪੰਨਾ ॥ ਜਬ ਤੇ ਸੁਧੁ ਨਾਹੀ ਮਨੁ ਅਪਨਾ ॥ ੧ ॥ ਰਹਾਉ ॥ ਸਿੰਘਚ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥