੪੮੬
ਭੋਜਨੁ ਜੋ ਨਰੁ ਜਾਨੈ ॥ ਐਸੇ ਹੀ ਠਗਦੇਉ ਬਖਾਨੈ ॥ ੨ ॥ ਨਾਮੇ ਕੇ ਸੁਆਮੀ ਲਾਹਿ ਲੇ ਝਗਰਾ ॥ ਰਾਮ ਰਸਾਇਨਿ ਪੀਓ ਰੇ ਦਗਰਾ ॥ ੩ ॥ ੪ ॥ ਆਸਾ ॥ ਪਾਰਬ੍ਰਹਮੁ ਜਿ ਚੀਨੑਸੀ ਆਸਾ ਤੇ ਨ ਭਾਵਸੀ ॥ ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥ ੧ ॥ ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥ ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥ ੧ ॥ ਰਹਾਉ ॥ ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥ ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥ ੨ ॥ ੫ ॥

ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥ ੧ ॥ ਮਾਧੋ ਅਬਿਦਿਆ ਹਿਤ ਕੀਨ ॥ ਬਿਬੇਕ ਦੀਪ ਮਲੀਨ ॥ ੧ ॥ ਰਹਾਉ ॥ ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥ ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥ ੨ ॥ ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥ ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥ ੩ ॥ ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥ ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥ ੪ ॥ ੧ ॥ ਆਸਾ ॥ ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥ ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥ ੧ ॥ ਸੰਤ ਚੀ ਸੰਗਤ ਸੰਤ ਕਥਾ ਰਸੁ ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥ ੧ ॥ ਰਹਾਉ ॥ ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥ ੨ ॥ ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥ ਜਣੀ ਲਖਾਵਹੁ ਅਸੰਤ ਪਾਪੀਸਣਿ ॥ ੩ ॥ ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥ ਸੰਤ ਅਨੰਤਹਿ ਅੰਤਰੁ ਨਾਹੀ ॥ ੪ ॥ ੨ ॥ ਆਸਾ ॥ ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥ ੧ ॥ ਮਾਧਉ ਸਤ ਸੰਗਤਿ ਸਰਨਿ ਤੁਮਾੑਰੀ ॥ ਹਮ ਅਉਗਨ ਤੁਮੑ ਉਪਕਾਰੀ ॥ ੧ ॥ ਰਹਾਉ ॥ ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥ ਸਤ ਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥ ੨ ॥ ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥ ਰਾਜਾ ਰਾਮ ਕੀ ਸੇਵ ਨ ਕੀਨੀੑ ਕਹਿ ਰਵਿਦਾਸ ਚਮਾਰਾ ॥ ੩ ॥ ੩ ॥ ਆਸਾ ॥ ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥ ੧ ॥ ਤੁਝਹਿ ਚਰਨ ਅਰਬਿੰਦ ਭਵਨ ਮਨੁ ॥ ਪਾਨ ਕਰਤ ਪਾਇਓ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥