੪੮੭
ਪਾਇਓ ਰਾਮਈਆ ਧਨੁ ॥ ੧ ॥ ਰਹਾਉ ॥ ਸੰਪਤਿ ਬਿਪਤਿ ਪਟਲ ਮਾਇਆ ਧਨੁ ॥ ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥ ੨ ॥ ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥ ਕਹਿ ਰਵਿਦਾਸ ਛੂਟਿਬੋ ਕਵਨ ਗੁਨੁ ॥ ੩ ॥ ੪ ॥ ਆਸਾ ॥ ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥ ੧ ॥ ਰਹਾਉ ॥ ਹਰਿ ਕੇ ਨਾਮ ਕਬੀਰ ਉਜਾਗਰ ॥ ਜਨਮ ਜਨਮ ਕੇ ਕਾਟੇ ਕਾਗਰ ॥ ੧ ॥ ਨਿਮਤ ਨਾਮਦੇਉ ਦੂਧੁ ਪੀਆਇਆ ॥ ਤਉ ਜਗ ਜਨਮ ਸੰਕਟ ਨਹੀ ਆਇਆ ॥ ੨ ॥ ਜਨ ਰਵਿਦਾਸ ਰਾਮ ਰੰਗਿ ਰਾਤਾ ॥ ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥ ੩ ॥ ੫ ॥ ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥ ੧ ॥ ਰਹਾਉ ॥ ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥ ੧ ॥ ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥ ੨ ॥ ਕਹਿ ਰਵਿਦਾਸ ਬਾਜੀ ਜਗੁ ਭਾਈ ॥ ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥ ੩ ॥ ੬ ॥

ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥ ੧ ॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥ ੧ ॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥ ੨ ॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥ ੩ ॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥ ੪ ॥ ੧ ॥ ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥ ੧ ॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥ ੧ ॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿੑ ਤਿਆਗੀ ਮਾਇਆ ॥ ਪਰਗਟੁ ਹੋਆ ਸਾਧ ਸੰਗਿ ਹਰਿ ਦਰਸਨੁ ਪਾਇਆ ॥ ੨ ॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥