੪੮੮
ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥ ੩ ॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥ ੪ ॥ ੨ ॥ ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥ ੧ ॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥ ੧ ॥ ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ ਸਮਝਿ ਦੋਖੁ ਮਨ ਮਾਹੀ ॥ ੨ ॥ ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥ ੩ ॥ ੩ ॥

ਆਸਾ ਸੇਖ ਫਰੀਦ ਜੀਉ ਕੀ ਬਾਣੀ ੴ ਸਤਿਗੁਰ ਪ੍ਰਸਾਦਿ ॥
ਦਿਲਹੁ ਮੁਹਬਤਿ ਜਿੰਨੑ ਸੇਈ ਸਚਿਆ ॥ ਜਿਨੑ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥ ੧ ॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨੑ ਨਾਮੁ ਤੇ ਭੁਇ ਭਾਰੁ ਥੀਏ ॥ ੧ ॥ ਰਹਾਉ ॥ ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥ ੨ ॥ ਪਰਵਰਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥ ੩ ॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥ ੪ ॥ ੧ ॥ ਆਸਾ ॥ ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥ ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥ ੧ ॥ ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਸਚਿੰਦੜੀਆ ॥ ੧ ॥ ਰਹਾਉ ॥ ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥ ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥ ੨ ॥ ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥ ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥ ੩ ॥ ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥ ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥ ੪ ॥ ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥ ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥ ੫ ॥ ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥ ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥ ੬ ॥ ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥ ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥ ੭ ॥ ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥ ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥ ੮ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥