੪੮੯
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥
ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥ ੧ ॥ ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥ ੧ ॥ ਰਹਾਉ ॥ ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥ ੨ ॥ ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥ ੩ ॥ ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮਾੑਲੇ ॥ ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥ ੪ ॥ ੧ ॥ ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥ ੧ ॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥ ੧ ॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥ ੨ ॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥ ੩ ॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥ ੪ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥