੪੯੦
ਰਾਗੁ ਗੂਜਰੀ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥ ੧ ॥ ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵੀਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥ ੧ ॥ ਰਹਾਉ ॥ ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥ ੨ ॥ ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥ ੩ ॥ ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥ ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥ ੪ ॥ ੧ ॥ ੩ ॥ ਗੂਜਰੀ ਮਹਲਾ ੩ ॥ ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥ ੧ ॥ ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥ ੧ ॥ ਰਹਾਉ ॥ ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥ ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥ ੨ ॥ ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥ ੩ ॥ ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ ਕਹੈ ਨਾਨਕੁ ਹਰਿ ਕਾ ਭਾਣਾ ਕਹਣਾ ਕਛੂ ਨ ਜਾਈ ॥ ੪ ॥ ੨ ॥ ੪ ॥ ਗੂਜਰੀ ਮਹਲਾ ੩ ॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥ ੧ ॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥ ੧ ॥ ਰਹਾਉ ॥ ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥ ੨ ॥ ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥ ੩ ॥ ਨਾਨਕ ਗੁਰੁ ਤੇ ਹੋਇਆ ਵੇਖਹੁ ਤਿਸ ਕੀ ਰਜਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥