੪੯੧
ਇਹ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥ ੪ ॥ ੩ ॥ ੫ ॥ ਗੂਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥ ੧ ॥ ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥ ੧ ॥ ਰਹਾਉ ॥ ਹਿਰਦੈ ਜਿਨੑ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥ ੨ ॥ ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮਰਾਇ ਤਿਸੁ ਦੇਇ ਸਜਾਇ ॥ ੩ ॥ ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥ ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥ ੪ ॥ ੪ ॥ ੬ ॥ ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥ ੧ ॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥ ੧ ॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥ ੨ ॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥ ੩ ॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥ ੪ ॥ ੫ ॥ ੭ ॥ ਗੂਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥ ੧ ॥ ਹਰਿ ਕਥਾ ਤੁੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥ ੧ ॥ ਰਹਾਉ ॥ ਹਰਿ ਚਰਣ ਰਿਦੇ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥ ੨ ॥ ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥ ੩ ॥ ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥ ੪ ॥ ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥