੪੯੨
੫ ॥ ੬ ॥ ੮ ॥ ਗੂਜਰੀ ਮਹਲਾ ੩ ਤੀਜਾ ॥ ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥ ੧ ॥ ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥ ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥ ੧ ॥ ਰਹਾਉ ॥ ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥ ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥ ੨ ॥ ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥ ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥ ੩ ॥ ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥ ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥ ੪ ॥ ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥ ੫ ॥ ੭ ॥ ੯ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥
ਹਰਿ ਕੇ ਜਨ ਸਤਿਗੁਰ ਸਤਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥ ੧ ॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥ ੧ ॥ ਰਹਾਉ ॥ ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੇ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥ ੨ ॥ ਜਿਨੑ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥ ੩ ॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧੰਨੁ ਅੰਨੁ ਸਤ ਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥ ੪ ॥ ੧ ॥ ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤ ਸੰਗਤਿ ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥ ੧ ॥ ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧ ਸੰਗਤਿ ਜਨੁ ਸੋਹੈ ॥ ੧ ॥ ਰਹਾਉ ॥ ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥