੪੯੩
ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥ ੨ ॥ ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੇ ਵਿਸਟਾ ਖਾਇ ਮੁਖਿ ਗੋਹੈ ॥ ੩ ॥ ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨੑ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥ ੪ ॥ ੨ ॥ ਗੂਜਰੀ ਮਹਲਾ ੪ ॥ ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥ ੧ ॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥ ੧ ॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥ ੨ ॥ ਜਿਨ ਦਰਸਨੁ ਸਤਿਗੁਰ ਸਤਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥ ੩ ॥ ਦੀਨ ਦਇਆਲ ਹੋਹੁ ਜਨ ਉਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥ ੪ ॥ ੩ ॥ ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥ ੧ ॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥ ੧ ॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥ ੨ ॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਸੁਖੁ ਫੀਕਾ ਥੁਕ ਥੂਕ ਮੁਖਿ ਪਾਈ ॥ ੩ ॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥ ੪ ॥ ੪ ॥ ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨਾੑ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥ ੧ ॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥