੪੯੪
ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸ ਹਰਿ ਮਿਲੈ ਮਿਲਾਇਆ ॥ ੧ ॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥ ੨ ॥ ਸਤ ਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥ ੩ ॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥ ੪ ॥ ੫ ॥ ਗੂਜਰੀ ਮਹਲਾ ੪ ॥ ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥ ੧ ॥ ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥ ੧ ॥ ਰਹਾਉ ॥ ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥ ੨ ॥ ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥ ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੋ ਭਾਗਹੀਣ ਮੁਏ ਮਰਿ ਜਾਵੈ ॥ ੩ ॥ ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥ ੪ ॥ ੬ ॥

ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥ ੧ ॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥ ੧ ॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥ ੨ ॥ ਜਬ ਅੰਤਰਿ ਪ੍ਰੀਤਿ ਸਿਉ ਬਨਿ ਆਈ ॥ ਤਬ ਕੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥ ੩ ॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥ ੪ ॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥ ੫ ॥ ੧ ॥ ੭ ॥ ੧੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥