੪੯੫
ਗੂਜਰੀ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥ ੧ ॥ ਮੇਰੇ ਮਾਧਉ ਜੀ ਸਤ ਸੰਗਤਿ ਮਿਲੇ ਸਿ ਤਰਿਆ ॥ ਗੁਰ ਪਰਸਾਦਿ ਪਰਮ ਪਦ ਪਾਇਆ ਸੂਕੇ ਕਾਸਟ ਹਰਿਆ ॥ ੧ ॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥ ੨ ॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥ ੩ ॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥ ੪ ॥ ੧ ॥

ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥ ੧ ॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥ ੧ ॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥ ੨ ॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥ ੩ ॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥ ੪ ॥ ੧ ॥ ੨ ॥ ਗੂਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧ ਸੰਗਤਿ ਮਹਿ ਪਾਇਆ ॥ ੧ ॥ ਮਾਈ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥ ੧ ॥ ਰਹਾਉ ॥ ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥ ੨ ॥ ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥