੪੯੬
ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥ ੩ ॥ ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥ ੪ ॥ ੨ ॥ ੩ ॥ ਗੂਜਰੀ ਮਹਲਾ ੫ ॥ ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥ ੧ ॥ ਪੂਤਾ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮੑ ਕਉ ਹੋਇ ਦਇਆਲਾ ਸੰਤ ਸੰਗਿ ਤੇਰੀ ਪ੍ਰੀਤਿ ॥ ਕਾਪੜ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥ ੨ ॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥ ੩ ॥ ਭਵਰੁ ਤੁਮਾੑਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥ ੪ ॥ ੩ ॥ ੪ ॥ ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥ ੧ ॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥ ੧ ॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥ ੨ ॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥ ੩ ॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥ ੪ ॥ ੪ ॥ ੫ ॥ ਗੂਜਰੀ ਮਹਲਾ ੫ ॥ ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਪਿ ਤੇ ਹਾਟੇ ॥ ੧ ॥ ਹਰਿ ਜਸੁ ਸਾਧ ਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥ ੧ ॥ ਰਹਾਉ ॥ ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥ ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥ ੨ ॥ ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥ ੩ ॥ ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥ ਕਲਿ ਕਲੇਸ ਮਿਟੇ ਖਿਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥