੪੯੭
ਭੀਤਰਿ ਨਾਨਕ ਸਹਜਿ ਸਮਾਇਆ ॥ ੪ ॥ ੫ ॥ ੬ ॥ ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥ ੧ ॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥ ੧ ॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥ ੨ ॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥ ੩ ॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥ ੪ ॥ ੬ ॥ ੭ ॥

ਗੂਜਰੀ ਮਹਲਾ ੫ ਪੰਚਪਦਾ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ ਚਿਤ੍ਰਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥ ੧ ॥ ਅਵਰ ਸਭ ਮਿਥਿਆ ਲੋਭ ਲਬੀ ॥ ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥ ੧ ॥ ਰਹਾਉ ॥ ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥ ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥ ੨ ॥ ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥ ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥ ੩ ॥ ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥ ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥ ੪ ॥ ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥ ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥ ੫ ॥ ੧ ॥ ੮ ॥

ਗੂਜਰੀ ਮਹਲਾ ੫ ਤਿਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥ ੧ ॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧ ਸੰਗਤਿ ਮਿਲਿ ਛੂਟੇ ॥ ੧ ॥ ਰਹਾਉ ॥ ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥