੪੯੮
ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥ ੨ ॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥ ੩ ॥ ੧ ॥ ੯ ॥

ਗੂਜਰੀ ਮਹਲਾ ੫ ਦੁਪਦੇ ਘਰੁ ੨ ॥ੴਸਤਿਗੁਰ ਪ੍ਰਸਾਦਿ ॥
ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥ ੧ ॥ ਠਾਕੁਰ ਐਸੋ ਨਾਮੁ ਤੁਮਾੑਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥ ੧ ॥ ਰਹਾਉ ॥ ਸਾਧ ਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥ ੨ ॥ ੧ ॥ ੧੦ ॥ ਗੂਜਰੀ ਮਹਲਾ ੫ ॥ ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥ ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥ ੧ ॥ ਪ੍ਰਭ ਕੀ ਅਗਮ ਅਗਾਧਿ ਕਥਾ ॥ ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥ ੧ ॥ ਰਹਾਉ ॥ ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥ ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥ ੨ ॥ ੨ ॥ ੧੧ ॥ ਗੂਜਰੀ ਮਹਲਾ ੫ ॥ ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥ ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥ ੧ ॥ ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥ ਕਰੇ ਪ੍ਰਿਤਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥ ੧ ॥ ਰਹਾਉ ॥ ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥ ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖ ਪਾਇਓ ॥ ੨ ॥ ੩ ॥ ੧੨ ॥ ਗੂਜਰੀ ਮਹਲਾ ੫ ॥ ਦਿਨ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥ ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥ ੧ ॥ ਮੋਹਨੁ ਪ੍ਰਾਨ ਮਾਨ ਰਾਗੀਲਾ ॥ ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥ ੧ ॥ ਰਹਾਉ ॥ ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥ ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥ ੨ ॥ ੪ ॥ ੧੩ ॥ ਗੂਜਰੀ ਮਹਲਾ ੫ ॥ ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨੇੑ ਬਸ ਅਪਨਹੀ ॥ ਤੀਨਿ ਦੇਵ ਅਰੁ ਕੋੜਿ ਤੇਤਿਸਾ ਤਿਨ ਕੀ ਹੈਰਤਿ ਕਛੁ ਨ ਰਹੀ ॥ ੧ ॥ ਬਲਵੰਤਿ ਬਿਆਪਿ ਰਹੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥