੪੯੯
ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥ ੧ ॥ ਰਹਾਉ ॥ ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥ ੨ ॥ ੫ ॥ ੧੪ ॥ ਗੂਜਰੀ ਮਹਲਾ ੫ ॥ ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥ ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥ ੧ ॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥ ੧ ॥ ਰਹਾਉ ॥ ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥ ੨ ॥ ੬ ॥ ੧੫ ॥ ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥ ੧ ॥ ਠਾਕੁਰ ਤੁਝ ਬਿਨ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥ ੧ ॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮਾੑਰੇ ਈਹਾ ਊਹਾ ਤੁਮਾੑਰਾ ਜੋਰਾ ॥ ਸਾਧ ਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥ ੨ ॥ ੭ ॥ ੧੬ ॥ ਗੂਜਰੀ ਮਹਲਾ ੫ ॥ ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥ ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥ ੧ ॥ ਸਾਜਨ ਐਸੋ ਸੰਤੁ ਸਹਾਈ ॥ ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥ ਰਹਾਉ ॥ ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥ ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥ ੨ ॥ ੮ ॥ ੧੭ ॥ ਗੂਜਰੀ ਮਹਲਾ ੫ ॥ ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਕਾਇ ਨ ਕਰੀ ॥ ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥ ੧ ॥ ਧਿਆਈਐ ਅਪਨੋ ਸਦਾ ਹਰੀ ॥ ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥ ੧ ॥ ਰਹਾਉ ॥ ਤੁਮੑਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮਾੑਰੈ ਪਰੀ ॥ ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥ ੨ ॥ ੯ ॥ ੧੮ ॥ ਗੂਜਰੀ ਮਹਲਾ ੫ ॥ ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥ ੧ ॥ ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥ ੧ ॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥