੫੦੦
ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥ ੨ ॥ ੧੦ ॥ ੧੯ ॥ ਗੂਜਰੀ ਮਹਲਾ ੫ ॥ ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥ ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥ ੧ ॥ ਠਾਕੁਰ ਤੁਝ ਬਿਨੁ ਬੀਆ ਨ ਹੋਰ ॥ ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥ ੧ ॥ ਰਹਾਉ ॥ ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥ ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥ ੨ ॥ ੧੧ ॥ ੨੦ ॥ ਗੂਜਰੀ ਮਹਲਾ ੫ ॥ ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥ ਸਾਧ ਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥ ੧ ॥ ਅਬ ਮੋਹਿ ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰ ਦੀਓ ਹੈ ਬਤਾਇ ॥ ੧ ॥ ਰਹਾਉ ॥ ਸਿਧ ਸਾਧਿਕ ਅਰੁ ਜਖੵ ਕਿੰਨਰ ਨਰ ਰਹੀ ਕੰਠਿ ਉਰਝਾਇ ॥ ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥ ੨ ॥ ੧੨ ॥ ੨੧ ॥ ਗੂਜਰੀ ਮਹਲਾ ੫ ॥ ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥ ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥ ੧ ॥ ਜਾ ਤੇ ਘਾਲ ਨ ਬਿਰਥੀ ਜਾਈਐ ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥ ੧ ॥ ਰਹਾਉ ॥ ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥ ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹੁ ਪੈਜ ਰਖਾਈਐ ॥ ੨ ॥ ੧੩ ॥ ੨੨ ॥ ਗੂਜਰੀ ਮਹਲਾ ੫ ॥ ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥ ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥ ੧ ॥ ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥ ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥ ੧ ॥ ਰਹਾਉ ॥ ਨਾਨਕ ਸਰਣਿ ਤੁਮਾੑਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥ ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥ ੨ ॥ ੧੪ ॥ ੨੩ ॥ ਗੂਜਰੀ ਮਹਲਾ ੫ ॥ ਜਨ ਕੀ ਪੈਜ ਸਵਾਰੀ ਆਪ ॥ ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥ ੧ ॥ ਰਹਾਉ ॥ ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥ ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥ ੧ ॥ ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥ ਅਬਿਚਲ ਨੀਵ ਧਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥