੫੦੧
ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥ ੨ ॥ ੧੫ ॥ ੨੪ ॥ ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥ ੧ ॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥ ੧ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥ ੨ ॥ ੧੬ ॥ ੨੫ ॥ ਗੂਜਰੀ ਮਹਲਾ ੫ ॥ ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥ ੧ ॥ ਰਹਾਉ ॥ਨਾਮੁ ਏਕ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥ ੧ ॥ ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥ ੨ ॥ ੧੭ ॥ ੨੬ ॥

ਗੂਜਰੀ ਮਹਲਾ ੫ ਘਰੁ ੪ ਚਉਪਦੇ ॥ ਸਤਿਗੁਰ ਪ੍ਰਸਾਦਿ ॥
ਛਾਡਿ ਸਗਲ ਸਿਆਣਪਾ ਸਾਧ ਸਰਣੀ ਆਓ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥ ੧ ॥ ਰੇ ਚਿਤ ਚਰਣ ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥ ੧ ॥ ਰਹਾਉ ॥ ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥ ੨ ॥ ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥ ੩ ॥ ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥ ੪ ॥ ੧ ॥ ੨੭ ॥ ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥ ੧ ॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥ ੧ ॥ ਰਹਾਉ ॥ ਸਾਧ ਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥ ੨ ॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥ ੩ ॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੇੑ ਆਪਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥