੫੦੨
ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥ ੪ ॥ ੨ ॥ ੨੮ ॥ ਗੂਜਰੀ ਮਹਲਾ ੫ ॥ ਗੁਰ ਪ੍ਰਸਾਦੀ ਪ੍ਰਭ ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥ ੧ ॥ ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥ ੧ ॥ ਰਹਾਉ ॥ ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥ ੨ ॥ ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥ ੩ ॥ ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥ ੪ ॥ ੩ ॥ ੨੯ ॥ ਗੂਜਰੀ ਮਹਲਾ ੫ ॥ ਅਹੁੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥ ੧ ॥ ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥ ੧ ॥ ਰਹਾਉ ॥ ਆਦਿ ਅੰਤੇ ਮਅਿ ਆਸਾ ਕੂਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥ ੨ ॥ ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥ ੩ ॥ ਮਿਤ੍ਰ ਪੁਤ੍ਰ ਕਲਤ੍ਰ ਸੁਰਰਿਦ ਤਿਨਿ ਤਾਪ ਜਲੰਤ ॥ ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥ ੪ ॥ ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥ ੫ ॥ ੪ ॥ ੩੦ ॥

ਗੂਜਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥ ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥ ੧ ॥ ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥ ੧ ॥ ਰਹਾਉ ॥ ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥ ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥ ੨ ॥ ੧ ॥ ੩੧ ॥ ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥ ੧ ॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥