੫੦੩
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧ ਸੰਗੇ ਦੁਰਮਤਿ ਬੁਧਿ ਤਿਆਗੀ ॥ ੨ ॥ ਆਠ ਪਹਰ ਹਰਿ ਕੋ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥ ੩ ॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥ ੪ ॥ ੨ ॥ ੩੨ ॥

ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥ ੧ ॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥ ੧ ॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥ ੨ ॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥ ੩ ॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥ ੪ ॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥ ੫ ॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥ ੬ ॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥ ੭ ॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ੮ ॥ ੧ ॥ ਗੂਜਰੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥ ੧ ॥ ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥ ੧ ॥ ਰਹਾਉ ॥ ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥ ੨ ॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥