੫੦੪
ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥ ੩ ॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥ ੪ ॥ ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੇ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥ ੫ ॥ ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥ ੬ ॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥ ੭ ॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥ ੮ ॥ ੨ ॥ ਗੂਜਰੀ ਮਹਲਾ ੧ ॥ ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥ ੧ ॥ ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥ ੧ ॥ ਰਹਾਉ ॥ ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥ ੨ ॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥ ੩ ॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥ ੪ ॥ ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥ ੫ ॥ ਐ ਜੀ ਭਾਗਿ ਪਰੇ ਗੁਰ ਸਰਣਿ ਤੁਮਾੑਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥ ੬ ॥ ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥ ੭ ॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥ ੮ ॥ ੩ ॥ ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥